ਮੁਲਾਜ਼ਮਾਂ ਦੇ DA ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੁਲਾਜ਼ਮਾਂ ਦੇ ਡੀਏ ਦੀਆਂ ਬਕਾਇਆ ਜਾਰੀ ਕਰਨ ਨੂੰ ਲੈ ਕੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਆਇਆ ਹੈ। ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 55 ਫੀਸਦੀ DA ਦੇਣ ਅਤੇ ਪਿਛਲੀਆਂ ਸਾਰੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਦੇਣ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਮਹੀਨੇ ਵਿੱਚ ਸਪੀਕਿੰਗ ਆਰਡਰ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਨਿਰਮਲ ਸਿੰਘ ਧਨੋਆ ਅਤੇ ਹੋਰ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ 25 ਅਗਸਤ 2025 ਨੂੰ ਫੈਸਲਾ ਕਰਦੇ ਹੋਏ ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 42 ਤੋਂ 55 ਫੀਸਦੀ ਡੀਏ ਦੇਣ ਅਤੇ ਪਿਛਲੀਆਂ ਸਾਰੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਦੇਣ ਸਬੰਧੀ ਵਿੱਤ ਵਿਭਾਗ ਪੰਜਾਬ ਸਰਕਾਰ ਨੂੰ ਤਿਨ ਮਹੀਨੇ ਵਿੱਚ ਸਪੀਕਿੰਗ ਆਰਡਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।