ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਸਬੰਧੀ ਲੱਗੀਆਂ ਖਬਰਾਂ ਦਾ ਸੂ-ਮੋਟੋ ਲੈਂਦਿਆਂ ਡਾਇਰੈਕਟ ਸਮਾਜਿਕ ਨਿਆਂ ਤੇ ਅਧਿਕਾਰਤਾ ਨੂੰ ਨਿੱਜੀ ਪੱਧਰ ‘ਤੇ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅਖਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੋਹਾਲੀ ਵਿਖੇ ਸਥਿਤ ਪੰਜਾਬ ਸਰਕਾਰ ਦੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਖੰਡਰ ਬਣਦਾ ਜਾ ਰਿਹਾ ਹੈ ਜਿਸ ਦਾ ਕਮਿਸ਼ਨ ਵੱਲੋਂ ਸੂ-ਮੋਟੋ ਲੈਂਦਿਆਂ ਡਾਇਰੈਕਟਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ 2 ਸਤੰਬਰ 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।