ਪੰਜਾਬ ‘ਚ ਨਵੋਦਿਆ ਸਕੂਲ ਵਿੱਚ 400 ਵਿਦਿਆਰਥੀ ਤੇ ਅਧਿਆਪਕ ਫਸੇ

ਪੰਜਾਬ

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਤੇ ਲਾਂਘਾ ਵੀ ਹੜ੍ਹਾਂ ਦੀ ਲਪੇਟ ‘ਚ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :

ਪੰਜਾਬ ਵਿੱਚ ਮੀਂਹ ਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਐਨਡੀਆਰਐਫ, ਐਸਡੀਆਰਐਫ ਤੋਂ ਇਲਾਵਾ ਫੌਜ ਨੇ ਇੱਥੋਂ 92 ਲੋਕਾਂ ਨੂੰ ਬਚਾਇਆ ਹੈ। ਬਚਾਅ ਕਾਰਜ ਜਾਰੀ ਹਨ।ਹੜ੍ਹਾਂ ਕਾਰਨ ਗੁਰਦਾਸਪੁਰ ਦੇ ਨਵੋਦਿਆ ਸਕੂਲ ਵਿੱਚ 400 ਵਿਦਿਆਰਥੀ ਅਤੇ ਅਧਿਆਪਕ ਫਸੇ ਹੋਏ ਹਨ। ਬਚਾਅ ਟੀਮਾਂ ਉਨ੍ਹਾਂ ਨੂੰ ਕੱਢਣ ਲਈ ਰਵਾਨਾ ਹੋ ਗਈਆਂ ਹਨ। ਇਸ ਦੌਰਾਨ, ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਅਤੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵੀ ਹੜ੍ਹਾਂ ਦੀ ਲਪੇਟ ਵਿੱਚ ਆ ਗਿਆ ਹੈ। ਬੁੱਧਵਾਰ ਸਵੇਰੇ ਪਠਾਨਕੋਟ-ਜੰਮੂ ਹਾਈਵੇਅ ਨੇੜੇ ਯੂਬੀਡੀਸੀ ਨਹਿਰ ਟੁੱਟਣ ਕਾਰਨ ਹਾਈਵੇਅ ਉੱਤੇ ਪਾਣੀ ਵਹਿਣ ਲੱਗ ਪਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।