ਪੰਜਾਬ ਸਮੇਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਵਿੱਚ ਪਿਛਲੇ ਕਈ ਦਿਨ ਲਗਾਤਾਰ ਪਏ ਮੀਂਹ ਤੋਂ ਬਾਅਦ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ 30 ਅਗਸਤ ਤੱਕ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ।
ਮਾਨਸਾ, 28 ਅਗਸਤ:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ 31 ਅਗਸਤ, 2025 ਤੱਕ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਂਗਣਵਾੜੀ ਸੈਂਟਰ ਬੰਦ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਉਨ੍ਹਾਂ ਦੇ ਘਰ ਵਿਖੇ ਹੀ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਜਾਵੇਗਾ।
