ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਤੋਂ ਬਾਅਦ ਆਏ ਹੜ੍ਹਾਂ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਐਨਡੀਆਰਐਫ, ਫੌਜ ਅਤੇ ਹੋਰ ਸੰਸਥਾਵਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿ ਹੜ੍ਹ ਲਈ ਕੀ ਕਰੋ ਅਤੇ ਨਾ ਕਰੋ।

