AGTF ਵਲੋਂ ਮੋਹਾਲੀ ‘ਚ ਹਥਿਆਰ ਸਣੇ ਗੈਂਗਸਟਰ ਗ੍ਰਿਫਤਾਰ

ਪੰਜਾਬ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਇਲਾਕੇ ਵਿੱਚੋਂ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਕਤਲ ਵਿੱਚ ਸ਼ਾਮਲ ਸੀ। ਉਹ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਨਾਲ ਜੁੜਿਆ ਹੋਇਆ ਸੀ। ਮੁਲਜ਼ਮ ਤੋਂ ਇੱਕ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ।ਮੁਲਜ਼ਮ ਦੀ ਪਛਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਕਿ ਬੱਸੀ ਮੁੱਡਾ, ਬਾਗਪੁਰ ਮੰਦਰ, ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।