ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਪੰਜਾਬ ਮਨੋਰੰਜਨ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਨਾਮਵਰ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਭੱਲਾ ਦਾ ਦੇਹਾਂਤ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਨਾਲ ਹੋਇਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ।
ਭੱਲਾ ਦੇ ਦੇਹਾਂਤ ‘ਤੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਵੱਡੀਆਂ ਸ਼ਖਸੀਅਤਾਂ ਦੇ ਨਾਲ-ਨਾਲ ਰਾਜਨੀਤੀ ਅਤੇ ਸਮਾਜ ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।