ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮੀਂਹ ਸਬੰਧੀ ਅੱਜ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ, ਬੀਤੇ ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਵੀ ਸੀ। ਜਿਸ ਕਾਰਨ ਤਾਪਮਾਨ 2.1 ਡਿਗਰੀ ਘੱਟ ਗਿਆ। ਜਿਸ ਤੋਂ ਬਾਅਦ ਰਾਜ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵਿੱਚ 1 ਸਤੰਬਰ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
