ਮੋਹਾਲੀ ’ਚ ਸਿਲੰਡਰ ਧਮਾਕਾ, ਦੋ ਗੰਭੀਰ ਜ਼ਖਮੀ

ਪੰਜਾਬ

ਮੋਹਾਲੀ, 30 ਅਗਸਤ, ਦੇਸ਼ ਕਲਿਕ ਬਿਊਰੋ :
ਖਰੜ-ਲਾਂਡਰਾ ਰੋਡ ਉੱਤੇ ਸਥਿਤ ਐਸ.ਵੀ.ਪੀ. ਨੌਰਥ ਵੈਲੀ ਦੇ ਟਾਵਰ ਨੰਬਰ 5 ਦੇ ਤੀਜੇ ਮੰਜ਼ਿਲ ਵਾਲੇ ਫਲੈਟ ਨੰਬਰ 323 ਵਿੱਚ ਅੱਜ ਸਵੇਰੇ ਸਿਲੰਡਰ ਧਮਾਕੇ ਦੀ ਘਟਨਾ ਸਾਹਮਣੇ ਆਈ। ਧਮਾਕੇ ਵਿੱਚ ਦੋ ਵਿਅਕਤੀ ਗੰਭੀਰ ਤੌਰ ’ਤੇ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਧਮਾਕੇ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾ ਲਿਆ।
ਐਸ.ਵੀ.ਪੀ. ਨੌਰਥ ਵੈਲੀ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਖ਼ਬਰ ਮਿਲੀ, ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀ ਨੇ ਕਿਹਾ ਕਿ ਖਰੜ-ਲਾਂਡਰਾ ਰੋਡ ਦੀ ਮਾੜੀ ਹਾਲਤ ਕਰਕੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਨੂੰ ਚੱਕਰ ਕੱਟ ਕੇ ਮੌਕੇ ‘ਤੇ ਪਹੁੰਚਣਾ ਪਿਆ।ਫਿਲਹਾਲ ਪੁਲਿਸ ਵਲੋਂ ਘਟਨਾ ਦੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।