ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ’ਚ ਹੜ੍ਹਾਂ ਕਾਰਨ 3 ਲੱਖ ਏਕੜ ਤਬਾਹ, ਪਸ਼ੂਆਂ ਦਾ ਵੱਡੇ ਪੱਧਰ ’ਤੇ ਜਾਨੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਜਲਦ ਪੰਜਾਬ ਦੇ ਰੋਕੇ ਹੋਏ ₹60,000 ਕਰੋੜ ਦੇ ਫੰਡ ਜਾਰੀ ਕਰੇ। ਉਨ੍ਹਾਂ SDRF ਦੇ ਨਿਯਮਾਂ ‘ਚ ਬਦਲਾਅ ਕਰਨ ਦੀ ਕੀਤੀ ਮੰਗ, ਤਾਂ ਜੋ ਕਿਸਾਨਾਂ ਨੂੰ ₹50,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਸਕੇ।

