ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਅਪੀਲ, ‘ਅਫ਼ਵਾਹਾਂ ’ਤੇ ਧਿਆਨ ਨਾ ਦੇਣਾ’

ਪੰਜਾਬ

ਪਟਿਆਲਾ, 31 ਅਗਸਤ, ਦੇਸ਼ ਕਲਿੱਕ ਬਿਓਰੋ :

ਪਟਿਆਲਾ ਵਿੱਚ ਵੱਡੀ ਅਤੇ ਛੋਟੀ ਨਦੀ ਦੇ ਪਾਣੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸ਼ਾਂਤ ਰਹਿਣ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਨਦੀਆਂ ਦੇ ਨਿਰੀਖਣ ਬਾਅਦ ਪੂਰੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਟਿਆਲਾ ਦੀ ਵੱਡੀ ਜਾਂ ਛੋਟੀ ਨਦੀ ‘ਚ ਪਾਣੀ ਆਉਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ। ਲੋਕ ਘਬਰਾਹਟ ਤੋਂ ਬਚਣ ਅਸੀਂ ਪਿਛਲੇ ਤਿੰਨ ਦਿਨਾਂ ਤੋਂ 24 ਘੰਟੇ ਨਿਗਰਾਨੀ ਕਰ ਰਹੇ ਹਾਂ ਅਤੇ ਸਾਰੀਆਂ ਟੀਮਾਂ ਫੀਲਡ ਵਿੱਚ ਹਨ ਅਤੇ ਘੱਗਰ ਤੇ ਟਾਂਗਰੀ ਦੇ ਸੰਭਾਵੀ ਪਾੜ ਪੈਣ ਵਾਲੀਆਂ ਥਾਂਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਪਟਿਆਲਾ ਵਾਸੀਆਂ ਨੂੰ ਬੇਨਤੀ ਹੈ ਕਿ ਅਫ਼ਵਾਵਾਂ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤ ਰਹਿਣ। ਕਿਸੇ ਵੀ ਸੂਚਨਾ ਲਈ ਪ੍ਰਸ਼ਾਸ਼ਨ ਦੇ ਕੰਟਰੋਲ ਰੂਮ ਨੰਬਰ 0175-2350550 ਤੇ 2358550 ‘ਤੇ ਸੰਪਰਕ ਕੀਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।