ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਧੁੱਸੀ ਬੰਨ੍ਹ ਟੁੱਟਿਆ, 15 ਕਿਲੋਮੀਟਰ ਰਕਬਾ ਜਲ-ਥਲ

ਪੰਜਾਬ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿਕ ਬਿਊਰੋ :
ਰਾਵੀ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਗੁਰਦਾਸਪੁਰ ਦੇ ਘੋਨੇਵਾਲੇ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਪਾਣੀ ਲਗਭਗ 15 ਕਿਲੋਮੀਟਰ ਦੂਰ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ। ਇਸ ਹੜ੍ਹ ਕਾਰਨ 80 ਪਿੰਡ ਪਾਣੀ ਵਿੱਚ ਡੁੱਬ ਗਏ ਹਨ।
ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਜਿਸ ਕਾਰਨ ਕਪੂਰਥਲਾ, ਹੁਸ਼ਿਆਰਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਹੈ। ਕਪੂਰਥਲਾ ਦੇ ਡੀਸੀ ਨੇ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।