ਪੰਜਾਬ ‘ਚ ਭਾਰੀ ਮੀਂਹ ਦੌਰਾਨ ਘਰ ਢਹਿਆ, ਮਾਂ ਦੀ ਮੌਤ ਧੀ ਜ਼ਖ਼ਮੀ

ਪੰਜਾਬ

ਲਹਿਰਾਗਾਗਾ, 31 ਅਗਸਤ, ਦੇਸ਼ ਕਲਿਕ ਬਿਊਰੋ :
ਨੇੜਲੇ ਪਿੰਡ ਸੰਗਤਪੁਰਾ ’ਚ ਅੱਜ ਸਵੇਰੇ ਮੀਂਹ ਨੇ ਕਹਿਰ ਢਾਹ ਦਿੱਤਾ। ਤੜਕੇ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਇਕ ਘਰ ਢਹਿ ਗਿਆ, ਜਿਸ ਨਾਲ ਇੱਕ ਬਜ਼ੁਰਗ ਮਹਿਲਾ ਦੀ ਜਾਨ ਚਲੀ ਗਈ ਤੇ ਉਸ ਦੀ ਧੀ ਗੰਭੀਰ ਜ਼ਖ਼ਮੀ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ, ਸਵੇਰੇ ਕਰੀਬ ਚਾਰ ਵਜੇ ਤੋਂ ਮੀਂਹ ਲਗਾਤਾਰ ਪੈ ਰਿਹਾ ਸੀ। ਇਸੇ ਦੌਰਾਨ ਸੁਖਪਾਲ ਸਿੰਘ ਮਿਸਤਰੀ, ਸਪੁੱਤਰ ਸੌਣ ਸਿੰਘ ਦਾ ਘਰ ਅਚਾਨਕ ਡਿੱਗ ਗਿਆ। ਇਸ ਹਾਦਸੇ ਵਿੱਚ ਸੁਖਪਾਲ ਸਿੰਘ ਦੀ ਸੱਸ ਕਰਮਜੀਤ ਕੌਰ (ਉਮਰ 60 ਸਾਲ) ਦੀ ਮੌਤ ਹੋ ਗਈ, ਜਦੋਂਕਿ ਉਸ ਦੀ ਪਤਨੀ ਮਨਦੀਪ ਕੌਰ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਮਹਿਲਾ ਨੂੰ ਫੌਰੀ ਤੌਰ ’ਤੇ ਸਿਵਲ ਹਸਪਤਾਲ ਲਹਿਰਾਗਾਗਾ ਪਹੁੰਚਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ।
ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨਾਲ ਪਿੰਡ ਵਿੱਚ ਕਾਫ਼ੀ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕਾਂ ਨੇ ਸਰਕਾਰ ਤੋਂ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।