ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਨਾਮੀ ਗੈਂਗਸਟਰ ਦਾ Encounter

ਪੰਜਾਬ

ਗੁਰੂਗ੍ਰਾਮ, 31 ਅਗਸਤ, ਦੇਸ਼ ਕਲਿਕ ਬਿਊਰੋ :
ਗੁਰੂਗ੍ਰਾਮ ਵਿੱਚ ਸਪੈਸ਼ਲ ਟਾਸਕ ਫੋਰਸ ਨਾਲ ਹੋਏ ਮੁਕਾਬਲੇ ਵਿੱਚ ਸ਼ਾਰਪ ਸ਼ੂਟਰ ਅਤੇ ਇਨਾਮੀ ਰੋਹਿਤ ਦਾ ਐਂਨਕਾਊਂਟਰ ਕੀਤਾ ਗਿਆ ਹੈ। ਉਸ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸਮੇਤ ਅੱਧਾ ਦਰਜਨ ਮਾਮਲੇ ਦਰਜ ਹਨ।
ਰੋਹਿਤ ਮੂਲ ਰੂਪ ਵਿੱਚ ਮਹਿੰਦਰਗੜ੍ਹ ਦੇ ਪਿੰਡ ਭਦਰਾਫ ਦਾ ਰਹਿਣ ਵਾਲਾ ਹੈ ਅਤੇ ਉਸਦੀ ਗ੍ਰਿਫ਼ਤਾਰੀ ‘ਤੇ 25,000 ਰੁਪਏ ਦਾ ਇਨਾਮ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਲਾਰੈਂਸ ਦੇ ਖਾਸ ਆਦਮੀ ਰੋਹਿਤ ਗੋਦਾਰਾ ਲਈ ਕੰਮ ਕਰਦਾ ਹੈ।
ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਗੋਲੀ ਲੱਗਣ ਤੋਂ ਬਾਅਦ ਰੋਹਿਤ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਉਸਦੀ ਲੱਤ ਵਿੱਚ ਗੋਲੀ ਲੱਗੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।