79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

ਚੰਡੀਗੜ੍ਹ/ਰੂਪਨਗਰ, 15 ਅਗਸਤ: ਦੇਸ਼ ਕਲਿੱਕ ਬਿਓਰੋ ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ […]

Continue Reading

ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਵਿੱਚ ਬੰਬ ਹੋਣ ਦੀ ਸੂਚਨਾ, ਅੰਬਾਲਾ ਕੈਂਟ ਸਟੇਸ਼ਨ ‘ਤੇ ਰੋਕਿਆ

ਅੰਮ੍ਰਿਤਸਰ, 15 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਗੱਡੀ ਨੂੰ ਅੰਬਾਲਾ ਕੈਂਟ ਸਟੇਸ਼ਨ ‘ਤੇ ਰੋਕ ਦਿੱਤਾ ਗਿਆ ਸੀ। ਹਾਲ ਹੀ ਵਿੱਚ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਲੋਕਾਂ ਨੂੰ ਧਮਕੀ ਦਿੱਤੀ ਸੀ ਕਿ ਉਹ […]

Continue Reading

ਦਿੱਲੀ ‘ਚ ਇਤਿਹਾਸਕ ਹੁਮਾਯੂੰ ਦੇ ਮਕਬਰੇ ਦਾ ਗੁੰਬਦ ਅਚਾਨਕ ਢਹਿਆ, 8-9 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਤਿਹਾਸਕ ਹੁਮਾਯੂੰ ਦੇ ਮਕਬਰੇ ਦਾ ਗੁੰਬਦ ਅਚਾਨਕ ਢਹਿ ਗਿਆ, ਜਿਸ ਦੇ ਮਲਬੇ ਵਿੱਚ 8 ਤੋਂ 9 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ […]

Continue Reading

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

*ਯੁੱਧ ਨਸ਼ਿਆਂ ਵਿਰੁੱਧ ਤਹਿਤ 25 ਹਜ਼ਾਰ ਗਿ੍ਫ਼ਤਾਰੀਆਂ ਹੋਈਆਂ, ਸਮਗਲਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ-ਕੈਬਨਿਟ ਮੰਤਰੀ* *ਸੜ੍ਹਕ ਸੁਰੱਖਿਆ ਫੋਰਸ ਵੱਲੋਂ ਔਸਤਨ ਰਿਸਪਾਂਸ ਟਾਇਮ ਨਾਲ 35 ਹਜ਼ਾਰ ਸੜ੍ਹਕੀ ਹਾਦਸਿਆਂ ਵਿਚ ਸਹਾਇਤਾ ਪ੍ਰਦਾਨ ਕੀਤੀ* *ਪੰਜਾਬ ਦੀਆਂ ਜੇਲ੍ਹਾਂ ਅਤਿ ਆਧੁਨਿਕ ਪ੍ਰਣਾਲੀ ਤਹਿਤ ਸੁਰੱਖਿਆ ਉਪਰਕਰਣਾਂ ਨਾਲ ਲੈੱਸ* ਮਾਨਸਾ, 15 ਅਗਸਤ: ਦੇਸ਼ ਕਲਿੱਕ ਬਿਓਰੋਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ […]

Continue Reading

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਫ਼ਰੀਦਕੋਟ, 15 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ […]

Continue Reading

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਸ਼ਿਆਂ ਖ਼ਿਲਾਫ਼ ਦਿੱਤਾ ਸਖਤ ਸੁਨੇਹਾ

ਅੰਮ੍ਰਿਤਸਰ: 15 ਅਗਸਤ, ਦੇਸ਼ ਕਲਿੱਕ ਬਿਓਰੋ ਨਸ਼ਿਆਂ ਦੇ ਕੋਹੜ ਅਤੇ ਗੈਰ-ਕਾਨੂੰਨੀ ਨਸ਼ਾ ਤਸਕਰੀ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਟੀਚੇ ਨਾਲ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਸ਼ੁੱਕਰਵਾਰ ਨੂੰ ਇਤਿਹਾਸਕ ਜਲਿਆਂਵਾਲਾ ਬਾਗ ਵਿਖੇ ਇੱਕ  ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਉੱਤਰ ਪੱਛਮੀ ਜ਼ੋਨ ਦੇ ਡਿਪਟੀ ਡਾਇਰੈਕਟਰ ਜਨਰਲ ਅਤੇ ਜੁਆਇੰਟ ਡਾਇਰੈਕਟਰ […]

Continue Reading

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

ਪੁਲੀਸ ਲਾਈਨ ਸੰਗਰੂਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਉੱਨਤ ਰਾਜ ਬਣਾਉਣ ਲਈ ਸੈਕਟਰਲ ਕਮੇਟੀਆਂ ਦਾ ਗਠਨ ਸੰਗਰੂਰ, 15 ਅਗਸਤ, ਦੇਸ਼ ਕਲਿੱਕ ਬਿਓਰੋ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, […]

Continue Reading

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

·         ਕਿਹਾ, ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ ·         ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਕੀਤੀ ਵੰਡ ·         ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ·         ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਵਾਵਾਂ ਦਾ ਕੀਤਾ ਸਨਮਾਨ ·         ਮਹੰਤ ਗੁਰਬੰਤਾ ਦਾਸ ਸਕੂਲ ਨੂੰ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਬਠਿੰਡਾ, 15 ਅਗਸਤ : ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਜਲ ਸਰੋਤ, ਖਨਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਇਥੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਤੇ 79ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਮੌਜੂਦ ਰਹੇ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਬਠਿੰਡਾ ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਸ਼੍ਰੀ ਇਸ਼ਾਨ ਸਿੰਗਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਤੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਮੁੱਖ ਮੰਤਰੀ ਬਣੇ ਸਰਦਾਰ ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਾਡੀ ਸਰਕਾਰ ਦਿਲੋਂ ਸਤਿਕਾਰ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿੱਚ 13 ਫੀਸਦੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਸੂਬਾ ਸਰਕਾਰ ਦੀਆਂ ਉਪਲੱਬਦੀਆ ਦੱਸਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ “ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਨੇੜਲੇ ਭਵਿੱਖ ਵਿੱਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 3 ਕਰੋੜ 69 ਲੱਖ ਮਰੀਜ਼ਾਂ ਨੇ ਲਗਭਗ 1650 ਕਰੋੜ ਰੁਪਏ ਦਾ ਇਲਾਜ ਮੁਫ਼ਤ ਕਰਵਾਇਆ ਹੈ। ਪੰਜਾਬ ਦੇ 881 ਆਮ ਆਦਮੀ ਕਲੀਨਿਕਾਂ ਵਿੱਚ ਵੱਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੂਹ ਪੰਜਾਬੀਆਂ ਨੂੰ “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ” ਬਣਾ ਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਸਕੀਮ 2 ਅਕਤੂਬਰ, 2025 ਤੋਂ ਲਾਗੂ ਹੋ ਜਾਵੇਗੀ। ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰਾਜ ਵਿੱਚ 55 ਨਸ਼ਾ ਮੁਕਤੀ ਕੇਂਦਰ ਅਤੇ 548 ਨਸ਼ਾ ਮੁਕਤੀ ਦਵਾਈ ਕੇਂਦਰਾਂ ਵਿੱਚ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। “ਯੁੱਧ ਨਸ਼ਿਆਂ ਵਿਰੁੱਧ” ਸਾਡੀ ਸਰਕਾਰ ਦੀ ਇੱਕ ਬੇਹੱਦ ਸਫਲ ਮੁਹਿੰਮ ਹੈ। ਪਿਛਲੀਆਂ ਸਰਕਾਰਾਂ ਨਸ਼ਿਆਂ ਦੀ ਰੋਕਥਾਮ ਲਈ ਕੋਈ ਸਾਰਥਕ ਕਦਮ ਨਹੀਂ ਚੁੱਕ ਸਕੀਆਂ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਨੂੰ ਸੂਬੇ ‘ਚੋਂ ਖਦੇੜ ਦਿੱਤਾ, ਉੱਥੇ ਹੀ 25 ਹਜ਼ਾਰ ਤੋਂ ਵਧੇਰੇ ਗ੍ਰਿਫਤਾਰੀਆਂ ਕਰਕੇ ਤੇ ਨਸ਼ਾ ਸਮੱਗਲਰਾਂ ਦੇ ਘਰ ਢਾਹ ਕੇ ਸਿੱਧ ਕਰ ਦਿੱਤਾ ਕਿ ਪੰਜਾਬ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਐਂਟੀ-ਡਰੋਨ ਪ੍ਰਣਾਲੀ “ਬਾਜ਼ ਅੱਖ” ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤੈਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਫਾਜ਼ਿਲਕਾ ਵਿੱਚ ਪਾਕਿਸਤਾਨ ਬਾਰਡਰ ਨੇੜੇ ਲੁੱਥਰ ਕੈਨਾਲ ਸਿਸਟਮ, ਤਰਨਤਾਰਨ ਜ਼ਿਲ੍ਹੇ ਵਿੱਚ 30 ਤੋਂ 40 ਵਰ੍ਹੇ ਬਾਅਦ 23 ਨਹਿਰਾਂ ਨੂੰ ਬਹਾਲ ਕੀਤਾ ਗਿਆ ਅਤੇ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਵਿੱਚ ਲਗਭਗ 1800 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਮੁੜ ਠੀਕ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰੂਪਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਅਣਛੋਹੇ ਅਤੇ ਕੰਢੀ ਇਲਾਕਿਆਂ ਨੂੰ ਪਾਣੀ ਦੇਣ ਲਈ 28 ਨਵੀਆਂ ਲਿਫਟ ਸਕੀਮਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 15 ਸਕੀਮਾਂ ਪਹਿਲਾਂ ਹੀ ਚਾਲੂ ਹੋ ਚੁੱਕੀਆਂ ਹਨ। ਸੁਤੰਤਰਤਾ ਦੇ ਬਾਅਦ ਪਹਿਲੀ ਵਾਰੀ ਸਰਹਿੰਦ ਚੈਨਲ ਅਤੇ ਪਟਿਆਲਾ ਫੀਡਰ ਵਰਗੀਆਂ ਮੁੱਖ ਨਹਿਰਾਂ ਦੀ ਸਮਰੱਥਾ ਵਧਾਈ ਗਈ ਹੈ। ਸਰਹਿੰਦ ਫੀਡਰ ਚੈਨਲ ਦੀ ਪੁਨਰ-ਲਾਈਨਿੰਗ ਦਾ ਲੰਬੇ ਸਮੇਂ ਤੋਂ ਰੁਕਿਆ ਪ੍ਰਾਜੈਕਟ ਡਿਜ਼ਾਇਨ ਦੇ ਮੁੱਦਿਆਂ, ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਅਤੇ ਭਾਰਤ ਸਰਕਾਰ ਨੂੰ ਮਨਾਉਣ ਤੋਂ ਬਾਅਦ ਮੁਕੰਮਲ ਹੋ ਚੁੱਕਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਜੇਕਰ ਬਠਿੰਡਾ ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ 46 ਰੂਰਲ ਆਧੁਨਿਕ ਲਾਇਬ੍ਰੇਰੀਆਂ ਦੀਆਂ ਇਮਾਰਤਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਸਾਰੀਆਂ ਲਾਇਬ੍ਰੇਰੀਆਂ ਲੋਕਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਖੋਲ੍ਹ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਵਿੱਚ 8 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ “ਜ਼ਿਲ੍ਹਾ ਲਾਇਬ੍ਰੇਰੀ” ਅਤੇ 1 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ “ਬੁੱਕ ਡੀਪੂ” ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 35 ਕਰੋੜ ਦੀ ਲਾਗਤ ਨਾਲ ਜ਼ਿਲ੍ਹੇ ਦੇ ਕੁੱਲ 125 ਛੱਪੜਾਂ ਨੂੰ ਥਾਪਰ ਮਾਡਲ ਤਕਨੀਕ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ ਜਿਸ ਵਿੱਚੋਂ ਕੁੱਲ 70 ਛੱਪੜਾਂ ਦਾ ਨਿਰਮਾਣ ਮੁਕਮੰਲ ਹੋ ਚੁੱਕਾ ਹੈ ਅਤੇ ਬਾਕੀ ਛੱਪੜ 31 ਮਾਰਚ, 2026 ਤੱਕ ਮੁਕੰਮਲ ਹੋ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 5 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ 57 ਆਂਗਨਵਾੜੀ ਕੇੰਦਰਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 50 ਆਂਗਨਵਾੜੀਆਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ 7 ਕੇਂਦਰਾਂ ਦਾ ਨਿਰਮਾਣ ਇਸੇ ਮਹੀਨੇ 30 ਅਗਸਤ ਤੱਕ ਮੁਕੰਮਲ ਕੀਤਾ ਜਾਣਾ

Continue Reading

ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ

ਸ੍ਰੀ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਜਲਾਲਾਬਾਦ ਨੇ ਲਹਿਰਾਇਆ ਕੌਮੀ ਝੰਡਾਜਲਾਲਾਬਾਦ, 15 ਅਗਸਤ, ਦੇਸ਼ ਕਲਿੱਕ ਬਿਓਰੋਆਜ਼ਾਦੀ ਦਿਵਸ ਸਮਾਗਮ ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਜਲਾਲਾਬਾਦ ਨੇ ਅਦਾ ਕੀਤੀ। ਇਸ ਉਪਰੰਤ ਐਨ.ਸੀ.ਸੀ  ਕੈਡਿਟਸ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਕਦਮੀ ਨਾਲ ਡੁੱਬਣੋਂ ਬਚੀਆਂ ਫਸਲਾਂ

ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਨੇ ਕਿਹਾ, ਧੰਨਵਾਦਫਾਜ਼ਿਲਕਾ, 15 ਅਗਸਤ, ਦੇਸ਼ ਕਲਿੱਕ ਬਿਓਰੋਸਤਲੁਜ ਦੀ ਕਰੀਕ ਵਿਚ ਪਾਣੀ ਆਉਣ ਦੇ ਨਾਲ ਨਾਲ ਇਸ ਵਿਚ ਕੇਲੀ (ਜਲ ਬੂਟੀ) ਆ ਜਾਣ ਨਾਲ ਪਿੰਡ ਗੁੱਦੜ ਭੈਣੀ ਕੋਲ ਦਰਿਆ ਵਿਚ ਡਾਫ ਲੱਗ ਗਈ ਸੀ। ਜਿਸ ਨੂੰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਦੇ ਐਸਡੀਐਮ ਵੀਰਪਾਲ […]

Continue Reading