ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੜ੍ਹ ਪੀੜਤਾਂ ਨੂੰ ਰਾਸ਼ਨ ਵੰਡਿਆ

ਪੰਜਾਬ

ਸ੍ਰੀ ਅੰਮ੍ਰਿਤਸਰ ਸਾਹਿਬ, 1 ਸਤੰਬਰ, ਦੇਸ਼ ਕਲਿੱਕ ਬਿਓਰੋ :

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰਣਸੀਕੇ ਤੱਲਾ ਦੇ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਤੇ ਰਾਸ਼ਨ, ਪਾਣੀ ਵੰਡਿਆ।

ਸੰਧਿਆ ਵੇਲੇ ਜਥੇਦਾਰ ਗੜਗੱਜ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਅਕਾਲ ਪੁਰਖ ਦੇ ਅੱਗੇ ਅਰਦਾਸ ਕੀਤੀ ਕਿ ਪੰਜਾਬ ਦੇ ਹਾਲਾਤ ਜਲਦ ਹੀ ਸੁਖਾਵੇਂ ਹੋਣ, ਹੜ੍ਹਾਂ ਤੋਂ ਨਿਜ਼ਾਤ ਮਿਲੇ ਅਤੇ ਗੁਰੂ ਸਾਹਿਬਾਨ ਦਾ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ। ਇਸ ਆਫ਼ਤ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਦਿਨ ਰਾਤ ਸੇਵਾ ਕਰਨ ਵਾਲੇ ਪੰਜਾਬ ਅਤੇ ਪੰਥ ਦੇ ਨੌਜਵਾਨਾਂ ਨੂੰ ਅਕਾਲ ਪੁਰਖ ਹਮੇਸ਼ਾ ਇਸੇ ਤਰ੍ਹਾਂ ਹਿੰਮਤ ਤੇ ਦ੍ਰਿੜ੍ਹਤਾ ਬਖਸ਼ਦੇ ਰਹਿਣ।

ਇਸ ਮੌਕੇ ਜਥੇਦਾਰ ਗੜਗੱਜ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਜੋਧ ਸਿੰਘ ਸਮਰਾ, ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਮੈਨੇਜਰ ਸ. ਸਤਨਾਮ ਸਿੰਘ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਦੇ ਮੈਨੇਜਰ ਸ. ਜਗਤਾਰ ਸਿੰਘ ਆਦਿ ਮੌਜੂਦ ਸਨ। ਇਸ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੁਲਾਕਾਤ ਉੱਤਰ ਪ੍ਰਦੇਸ਼ ਤੋਂ ਪੰਜਾਬ ਰਾਹਤ ਸਮੱਗਰੀ ਲੈ ਕੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸ੍ਰੀ ਰਾਕੇਸ਼ ਟਿਕੈਤ ਨਾਲ ਵੀ ਹੋਈ। ਜਥੇਦਾਰ ਗੜਗੱਜ ਵੱਲੋਂ ਔਖੇ ਵੇਲੇ ਪੰਜਾਬ ਨਾਲ ਖੜ੍ਹਣ ਅਤੇ ਰਾਹਤ ਸਮੱਗਰੀ ਲੈ ਕੇ ਆਉਣ ਲਈ ਰਾਕੇਸ਼ ਟਿਕੈਤ ਦਾ ਸਨਮਾਨ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।