ਮਾਨਸਾ, 1 ਸਤੰਬਰ, ਦੇਸ਼ ਕਲਿੱਕ ਬਿਓਰੋ :
ਪਿਛਲੇ ਸਮੇਂ ਤੋਂ ਲਗਾਤਾਰ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਈ ਦੁੱਖ ਭਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮਾਨਸਾ ਜ਼ਿਲ੍ਹੇ ਵਿੱਚ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗ ਗਈ ਜਿਸ ਕਾਰਨ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋਣ ਦੀ ਖਬਰ ਹੈ। ਪਿੰਡ ਚੈਨੇਵਾਲ ਦੇ ਇਕ ਮਜ਼ਦੂਰ ਪਰਿਵਾਰ ਦੀ ਸੱਤ ਡਿੱਗਣ ਕਾਰਨ ਦੋ 2 ਜੀਆਂ ਦੀ ਹੋਈ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ 34 ਸਾਲਾ ਬਲਜੀਤ ਸਿੰਘ ਅਤੇ 8 ਸਾਲਾ ਰਵਜੋਤ ਵਜੋਂ ਦੱਸੀ ਜਾ ਰਹੀ ਹੈ।