ਸੁਖਨਾ ਝੀਲ ਦੇ ਗੇਟ ਖੋਲ੍ਹੇ, ਪੈ ਰਿਹਾ ਭਾਰੀ ਮੀਂਹ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ :

ਪਿਛਲੇ ਸਮੇਂ ਤੋਂ ਟ੍ਰਾਈਸਿਟੀ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਫਿਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਜ਼ਿਕਰਯੋਗ ਹੈ ਕਿ ਲਗਾਤਾਰ ਭਾਰੀ ਮੀਂਹ ਪੈਣ ਕਾਰਨ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵੀ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ਤੇ ਆਸਪਾਸ ਦੇ ਖੇਤਰ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਘੱਗਰ ਵਿੱਚ ਪਾਣੀ ਦੇ ਪੱਧਰ ਵੱਧਣ ਨੂੰ ਲੈ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਘੱਗਰ ਤੋਂ ਦੂਰ ਰਹਿਣ। ਜ਼ੀਰਕਪੁਰ ਦੇ ਮੁਬਾਰਕਪੁਰ ਖੇਤਰ ਵਿੱਚ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ। ਕੁਝ ਕਾਲੋਨੀਆਂ ਨੂੰ ਵੀ ਖਾਲੀ ਕਰਵਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।