ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ। ਅੱਜ ਫਿਰ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ’ਚ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਪਹਿਲੀ ਵਾਰ ਹੈ ਜਦੋਂ ਮੌਸਮ ਵਿਭਾਗ ਨੇ ਬਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੋਵੇ। ਇਸ ਤੋਂ ਪਹਿਲਾਂ ਆਰੇਂਜ ਤੇ ਯੈਲੋ ਅਲਰਟ ਹੀ ਜਾਰੀ ਕੀਤਾ ਜਾਂਦਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3 ਸਤੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ
ਇਸੇ ਅਲਰਟ ਕਾਰਨ ਸੂਬਾ ਸਰਕਾਰ ਨੇ ਸਾਰੇ ਸਕੂਲ ਤਿੰਨ ਸਤੰਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਂਸਲਾ ਲਿਆ ਗਿਆ ਹੈ ਕਿ SCVT ਦੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਇਹ ਫੈਂਸਲਾ ਵਿਦਿਆਰਥੀਆਂ ਅਤੇ ਆਈ.ਟੀ.ਆਈ. ਦੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਲਈਆਂ ਲਈਆਂ ਜਾਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ।