ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਲੋਕ ਘਰੋਂ ਬੇਘਰ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਮਦਦ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮਦਦ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ, ਗੁਜਰਾਤ, ਪੰਜਾਬ ਤੋਂ ਸਾਰੇ ਵਿਧਾਇਕ ਅਤੇ ਐਮਪੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣਗੇ। ਉਨ੍ਹਾਂ ਕਿਹਾਕਿ ਦੇਸ਼ ਵਿੱਚ ਕਿਸੇ ਵੀ ਮੁਸੀਬਤ ਦੇ ਸਾਹਮਣੇ ਪੰਜਾਬ ਹਮੇਸ਼ਾ ਖੜ੍ਹਿਆ ਹੈ। ਅੱਜ ਪੰਜਾਬ ਸੰਕਟ ਵਿੱਚ ਹੈ। ਮੇਰੀ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕਰੀਏ।