ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਅੱਜ ਮੰਗਲਵਾਰ ਸਵੇਰੇ ਹਰਿਆਣਾ ਦੇ ਕਰਨਾਲ ਤੋਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਥਾਣੇ ਲੈ ਜਾ ਰਹੀ ਸੀ, ਜਦੋਂ ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਕਾਰ ਨਾਲ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ।
ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ, ਜਿਨ੍ਹਾਂ ਵਿੱਚੋਂ ਪੁਲਿਸ ਨੇ ਫਾਰਚੂਨਰ ਜ਼ਬਤ ਕਰ ਲਈ ਹੈ, ਜਦੋਂ ਕਿ ਪੁਲਿਸ ਟੀਮ ਸਕਾਰਪੀਓ ਵਿੱਚ ਫਰਾਰ ਵਿਧਾਇਕ ਦਾ ਪਿੱਛਾ ਕਰ ਰਹੀ ਹੈ।
