ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :
ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਅੱਜ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਕ ਵੀਡੀਓ ਜਾਰੀ ਕਰਕੇ ਪਠਾਨਮਾਜਰਾ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਵਿਰੁੱਧ ਉਨ੍ਹਾਂ ਦੀ ਸਾਬਕਾ ਪਤਨੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 376 (ਬਲਾਤਕਾਰ) ਤਹਿਤ ਮਾਮਲਾ ਦਰਜ ਕੀਤਾ ਹੈ।
ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।