ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਢਾਂਚਾਗਤ ਇਮਾਰਤਾਂ ਦੀ ਜਾਂਚ ਲਈ ਤਕਨੀਕੀ ਟੀਮਾਂ ਕੀਤੀਆਂ ਜਾਣ ਗਠਿਤ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ

ਅੰਮ੍ਰਿਤਸਰ, 2 ਸਤੰਬਰ, ਦੇਸ਼ ਕਲਿੱਕ ਬਿਓਰੋ :

ਅਜਨਾਲਾ ਹਲਕੇ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੁਝ ਸਥਾਨਾਂ ਤੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਉਨ੍ਹਾਂ ਪਿੰਡਾਂ ਵਿੱਚ ਘਰਾਂ/ਸਰਕਾਰੀ ਇਮਾਰਤਾਂ ਦੇ ਢਾਂਚਿਆਂ ਦੀ ਜਾਂਚ ਕੀਤੀ ਜਾਣੀ ਹੈ ਤਾਂ ਜੋ ਕਿਸੇ ਵੀ ਜੋਖਮ ਦੀ ਪਹਿਚਾਣ ਕਰਕੇ ਉਨ੍ਹਾਂ ਇਮਾਰਤਾਂ ਦੀ ਮੁਰੰਮਤ ਕਰਵਾਈ ਜਾ ਸਕੇ।

ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਤੁਰੰਤ ਤਕਨੀਕੀ ਟੀਮਾਂ ਗਠਿਤ ਕਰਨ ਤਾਂ ਜੋ ਕਮਜੋਰ ਜਾਂ ਟੁੱਟੀਆਂ/ਨੁਕਸਾਨੀਆਂ ਹੋਣ ਕਾਰਨ ਕਿਸੇ ਵੀ ਮੰਦਭਾਗੀ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲ ਸਕੇ। ਜਿਲ੍ਹਾ ਮੈਜਿਸਟੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਕਾਰਵਾਈ ਪਹਿਲ ਦੇ ਅਧਾਰ ਤੇ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਇਸ ਦਫਤਰ ਨੂੰ ਸੌਂਪੀ ਜਾਵੇ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦੇ ਪੱਧਰ ਦੀ ਗਿਰਾਵਟ ਦੇ ਮੱਦੇ ਨਜਰ ਰਿਹਾਇਸ਼ੀ/ਸਰਕਾਰੀ, ਸਕੂਲਾਂ ਦੀਆਂ ਇਮਾਰਤਾਂ, ਸਰਕਾਰੀ ਹਸਪਤਾਲਾਂ ਦੀ ਸੁਰੱਖਿਆ ਅਤੇ ਢਾਂਚਗਤ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਇਮਾਰਤਾਂ ਨੂੰ ਜਿਆਦਾ ਨੁਕਸਾਨ ਪੁੱਜਾ ਅਤੇ ਜੋ ਮੁਰੰਮਤ ਹੋਣ ਵਾਲੀਆਂ ਹਨ ਤੇ ਤੁਰੰਤ ਕਰਵਾਈ ਅਮਲ ਲਿਆਂਦੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।