ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ। ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਫਲੱਡ ਗੇਟ ਖੁੱਲ੍ਹਣੇ ਪੈ ਰਹੇ ਹਨ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਖਰਾਬ ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਚੰਡੀਗੜ੍ਹ ਦੇ ਸਾਰੇ ਸਕੂਲ ਕੱਲ੍ਹ ਯਾਨੀ 3 ਸਤੰਬਰ 2025 ਨੂੰ ਅਕਾਦਮਿਕ ਉਦੇਸ਼ਾਂ ਲਈ ਬੰਦ ਰਹਿਣਗੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।