ਵੱਡੀ ਕਾਮਯਾਬੀ : ਮੋਹਾਲੀ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਤਿੰਨ ਵਰਕਰ ਗ੍ਰਿਫ਼ਤਾਰ

ਪੰਜਾਬ

ਮੋਹਾਲੀ, 2 ਸਤੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਪੁਲਿਸ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਸਾਰੇ ਮੁਲਜ਼ਮ, ਟੈਕਸੀ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਨਾਲ ਜੁੜੇ ਹੋਏ ਹਨ। ਅਨਿਲ, ਜੋ ਕਿ ਨਯਾਗਾਓਂ ਦਾ ਰਹਿਣ ਵਾਲਾ ਸੀ, ਘਰ ਤੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਇੱਕ ਯਾਤਰੀ ਨੂੰ ਲੈਣ ਗਿਆ ਸੀ ਅਤੇ ਉਸ ਤੋਂ ਬਾਅਦ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਉਸਦੀ ਕਾਰ ਰੋਪੜ ਟੋਲ ‘ਤੇ ਦੇਖੀ ਗਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਬਸ਼ੀਰ, ਮੁਨੀਸ਼ ਸਿੰਘ ਅਤੇ ਏਜਾਜ਼ ਅਹਿਮਦ ਵਜੋਂ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਪਤਾ ਲੱਗਾ ਹੈ ਕਿ ਨੌਜਵਾਨ ਦੀ ਲਾਸ਼ ਮੋਹਾਲੀ ਤੋਂ ਬਰਾਮਦ ਕੀਤੀ ਗਈ ਹੈ, ਜਦੋਂ ਕਿ ਕਾਰ ਪੁਲਿਸ ਨੇ ਕਿਸੇ ਹੋਰ ਜ਼ਿਲ੍ਹੇ ਤੋਂ ਬਰਾਮਦ ਕੀਤੀ ਹੈ। ਕਤਲ ਵਿੱਚ ਵਰਤਿਆ ਗਿਆ .32 ਬੋਰ ਦਾ ਪਿਸਤੌਲ ਵੀ ਮੁਲਜ਼ਮਾਂ ਤੋਂ ਬਰਾਮਦ ਕੀਤਾ ਗਿਆ ਹੈ। ਮੁੱਖ ਮੁਲਜ਼ਮ ਸਾਹਿਲ ਬਸ਼ੀਰ ਪਹਿਲਾਂ ਹੀ UAPA ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਉਸਦੇ ਭਰਾ ਏਜਾਜ਼ ਅਹਿਮਦ ਨੂੰ ਵੀ ਪਹਿਲਾਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋਵੇਂ ਜੈਸ਼-ਏ-ਮੁਹੰਮਦ ਦੇ ਓਵਰਗਰਾਊਂਡ ਵਰਕਰ ਦੱਸੇ ਜਾਂਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।