ਚੰਡੀਗੜ੍ਹ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਰਹਿਣਗੇ ਬੰਦ

ਪੰਜਾਬ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ :

ਪਿਛਲੇ ਸਮੇਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਚੰਡੀਗੜ੍ਹ ਦੇ ਆਲੇ ਦੁਆਲੇ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਪੈਦਾ ਹੋਈ ਸਥਿਤੀ ਨੂੰ ਦੇਖਦੇ ਹੋਏ ਸ਼ਹਿਰ ਦੇ ਸਾਰੇ ਵਿਦਿਅਕ ਆਦਰੇ 7 ਸਤੰਬਰ ਤੱਕ ਬੰਦ ਰਹਿਣਗੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਚੰਡੀਗੜ੍ਹ ਦੇ ਸਾਰੇ ਸਕੂਲ 7 ਸਤੰਬਰ 2025 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸਕੂਲ ਸਹੀ ਤਸਦੀਕ / ਸੁਰੱਖਿਆ ਆਡਿਟ ਤੋਂ ਬਾਅਦ ਹੀ ਖੁੱਲ੍ਹਣਗੇ।

ਚੰਡੀਗੜ੍ਹ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਹਾਇਤਾ ਪ੍ਰਾਪਤ ਉਚੇਰੀ ਸਿੱਖਿਆ ਕਾਲਜ ਅਤੇ ਤਕਨੀਕੀ ਸਿੱਖਿਆ ਦੀਆਂ ਸਾਰੀਆਂ ਸੰਸਥਾਵਾਂ 04.09.2025 (ਵੀਰਵਾਰ) ਤੋਂ 06.09.2025 (ਸ਼ਨੀਵਾਰ) ਤੱਕ ਬੰਦ ਰਹਿਣਗੀਆਂ। ਹਾਲਾਂਕਿ, ਕਾਲਜਾਂ ਦੇ ਹੋਸਟਲ ਅਪ੍ਰੇਸ਼ਨਲ ਰਹਿਣਗੇ। ਸਬੰਧਿਤ ਪ੍ਰਿੰਸੀਪਲ ਰਿਹਾਇਸ਼ੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਸੁਨਿਸ਼ਚਿਤ ਕਰਨਗੇ ਅਤੇ ਇਸ ਸਬੰਧ ਵਿੱਚ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।