ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ ਸਮੇਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੀ ਸਥਿਤੀ ਖਰਾਬ ਬਣੀ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੋਲਾਈ ਗਈ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਸਤੰਬਰ 2025 ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਹੋਵੇਗੀ।
