ਹੜ੍ਹਾਂ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ’ਚ ਵਾਧਾ

ਪੰਜਾਬ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਪਿਛਲੇ ਸਮੇਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਹੋਰ ਵਾਧਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਮਿਤੀ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।