ਮੋਹਾਲੀ, 3 ਸਤੰਬਰ, ਦੇਸ਼ ਕਲਿੱਕ ਬਿਓਰੋ :
ਬੀਤੇ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੀਂਹ ਪੈਣ ਕਾਰਨ ਘੱਗਰ, ਸੁਖਨਾ ਚੋਅ ਵਿੱਚ ਪਾਣੀ ਤੇਜ਼ ਵਹਾਅ ਨਾਲ ਚਲ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਅੱਜ 3 ਸਤੰਬਰ ਨੂੰ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ (ਮੋਹਾਲੀ) ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਗਰ ਅਤੇ ਸੁਖਨਾ ਚੋਅ ਦੇ ਕੰਢਿਆਂ ’ਤੇ ਸਾਵਧਾਨ ਰਹਿਣ, ਕਿਉਂਕਿ ਪਾਣੀ ਦਾ ਪੱਧਰ ਵੱਧ ਰਿਹਾ ਹੈ। ਹਾਲਾਤਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਫਲੱਡ ਗੇਟ ਖੋਲ੍ਹੇ ਗਏ ਹਨ। ਪਹਾੜੀ ਖੇਤਰ ਵਿੱਚ ਵੀ ਪਾਣੀ ਪੈਣ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਹੋਰ ਵੱਧ ਰਿਹਾ ਹੈ।