ਹੜ੍ਹਾਂ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਪੰਜਾਬ ਆਉਣਗੇ

ਪੰਜਾਬ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਯਾਨੀ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਉਨ੍ਹਾਂ ਨੇ ਰਾਜਪਾਲ ਨਾਲ ਸੂਬੇ ਦੀ ਸਥਿਤੀ ‘ਤੇ ਵੀ ਚਰਚਾ ਕੀਤੀ ਹੈ।
ਇਸ ਤੋਂ ਪਹਿਲਾਂ, ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਹੈ। ਜਿਸ ਤਹਿਤ ਹੁਣ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।