ਮੋਹਾਲੀ, 4 ਅਗਸਤ, ਦੇਸ਼ ਕਲਿੱਕ ਬਿਓਰੋ :
5 ਸਤੰਬਰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸਟੇਟ ਅਧਿਆਪਕ ਐਵਾਰਡ 2025 ਦਾ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਪੰਜਾਬ ਵਿੱਚ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਦੇ ਚਲਦਿਆਂ ਇਹ ਸਮਾਗਮ ਮੁਲਤਵੀ ਕੀਤਾ ਗਿਆ ਹੈ। ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਆਏ ਹੜ੍ਹਾਂ ਅਤੇ ਮੌਸਮ ਖਰਾਬ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 7 ਸਤੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
