ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਪੰਜਾਬ ਮਨੋਰੰਜਨ

ਕਿਹਾ, ਉਨ੍ਹਾਂ ਦੀ ਸੰਸਥਾ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਕਰੇਗੀ ਮਦਦ

ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ‘ਚ ਆਏ ਹੜਾ ਨੂੰ ਲੈ ਕੇ ਪੰਜਾਬੀ ਗਾਇਕਾ ਮਨਿੰਦਰ ਦਿਓਲ (ਕੈਲੀਫੋਰਨੀਆ) ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਨਿਸਵਾਰਥ ਸੇਵਾ ਸੋਸਾਇਟੀ ਪੰਜਾਬ ਦੇ ਸੁਲਤਾਨਪੁਰ ਲੋਧੀ ਅਤੇ ਪਟਿਆਲਾ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ ਮਦਦ ਕਰ ਰਹੀ ਹੈ। ਹੜ ਪ੍ਰਭਾਵਿਤ ਲੋਕਾਂ ਦੀ ਜ਼ਰੂਰਤ ਮੁਤਾਬਕ ਉਹਨਾਂ ਨੂੰ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ। ਬੀਬਾ ਮਨਿੰਦਰ ਦਿਓਲ ਨੇ ਅੱਗੇ ਦੱਸਿਆ ਕਿ ਉਨਾਂ ਦੀ ਸੰਸਥਾ ਵੱਲੋਂ 2023 ਵਿੱਚ ਆਏ ਹੜਾਂ ਚ ਵੀ ਲੋਕਾਂ ਦੀ ਮਦਦ ਕੀਤੀ ਗਈ ਸੀ।

ਉਹਨਾਂ ਪੰਜਾਬ ਵਾਸੀਆਂ ਅਤੇ ਐਨਆਰਆਈਜ਼ ਨੂੰ ਅਪੀਲ ਕੀਤੀ ਕਿ ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨਾਲ ਡੱਟ ਕੇ ਖੜੀਏ ਅਤੇ ਉਹਨਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਸਾਹਮਣੇ ਆਈਏ। ਉਨਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੀ ਸੰਸਥਾਵਾਂ ਇਸ ਸਮੇਂ ਲੋਕਾਂ ਦੀ ਮਦਦ ਵਿੱਚ ਆਪਣਾ ਆਪਣਾ ਯੋਗਦਾਨ ਪਾ ਰਹੀਆਂ ਹਨ ਜੋ ਕਿ ਬਹੁਤ ਹੀ ਸਲਾਗਾ ਯੋਗ ਹੈ। ਉਨਾਂ ਕਿਹਾ ਕਿ ਪੰਜਾਬ ਆਪਣੀ ਮਦਦ ਖੁਦ ਕਰ ਸਕਦਾ ਹੈ ਕਿਉਂਕਿ ਪੰਜਾਬ ਤੇ ਕਈ ਵਾਰ ਮੁਸੀਬਤਾਂ ਆਈਆਂ ਹਨ ਅਤੇ ਹਰ ਮੁਸੀਬਤਾਂ ਦਾ ਸਾਹਮਣਾ ਪੰਜਾਬੀਆਂ ਨੇ ਡੱਟ ਕੇ ਕੀਤਾ ਹੈ। ਉਹਨਾਂ ਆਪਣੀ ਇੰਡਸਟਰੀ ਦੇ ਲੋਕਾਂ ਵੱਲੋਂ ਪੰਜਾਬੀਆਂ ਦੀ ਕੀਤੀ ਜਾ ਰਹੀ ਮਦਦ ਦੀ ਵੀ ਪਰਸੰਸਾ ਕੀਤੀ ਅਤੇ ਧੰਨਵਾਦ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।