ਪੰਜਾਬ ਪਹੁੰਚੇ ਕੇਂਦਰੀ ਮੰਤਰੀ, ਆਗੂਆਂ ਤੇ ਅਧਿਕਾਰੀਆਂ ਨਾਲ ਹਵਾਈ ਅੱਡੇ ’ਤੇ ਕੀਤੀ ਮੀਟਿੰਗ

ਪੰਜਾਬ

ਪਟਿਆਲਾ, 4 ਸਤੰਬਰ, ਦੇਸ਼ ਕਲਿੱਕ ਬਿਓਰੋ :

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ‘ਤੇ ਆਏ ਹਨ। ਅੱਜ ਉਨ੍ਹਾਂ ਅੰਮ੍ਰਿਤਸਰ ਪਹੁੰਚਦਿਆਂ ਹੀ ਹਵਾਈ ਅੱਡੇ ਉਤੇ ਰਾਜਨੀਤਿਕ ਆਗੂਆਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਖੇਤੀ ਮੰਤਰੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਹਾਜ਼ਰ ਸਨ। ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਚੌਹਾਨ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਜਾ ਰਹੇ ਹਨ। ਇਸ ਮੌਕੇ ਭਾਜਪਾ ਆਗੂ ਤਰੁਣ ਚੁੱਘ, ਸ਼ਵੇਤ ਮਲਿਕ, ਅਮਰਪਾਲ ਸਿੰਘ ਬੋਨੀ, ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।