ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਹਰੇਕ ਪਿੰਡ ਵਿੱਚ ਇਕ ਗਜ਼ਟਿਡ ਅਫਸਰ ਤੈਨਾਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ, ਇਸਨੂੰ ਲੈਕੇ ਅਸੀਂ ਹਰੇਕ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁਕਵਾਂ ਹੱਲ ਹੋ ਸਕੇ।