ਰੂਪਨਗਰ, 4 ਸਤੰਬਰ, ਦੇਸ਼ ਕਲਿੱਕ ਬਿਓਰੋ :
ਭਾਖੜਾ ਬੰਨ ਤੋਂ ਹੋਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਨੂੰ ਘਰ ਖਾਲੀ ਕਰਕੇ ਉਚੀਆਂ ਥਾਵਾਂ ਜਾਂ ਰਾਹਤ ਕੈਂਪਾਂ ਵਿੱਚ ਜਾਣ ਦੀ ਹਿਦਾਇਤ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਭਾਖੜਾ ਬੰਨ ਤੋਂ ਛੱਡਿਆ ਜਾ ਰਿਹਾ ਪਾਣੀ 75000 ਕਿਊਸਿਕ ਤੋਂ ਵਧਾ ਕੇ 80,000 ਤੋਂ ਲੈ ਕੇ 85000 ਕੀਤਾ ਜਾ ਰਿਹਾ ਹੈ ਜਿਸ ਲਈ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਕੁਝ ਪਿੰਡਾਂ ਨੂੰ ਘਰ ਖਾਲੀ ਕਰਕੇ ਉੱਚੀਆਂ ਥਾਵਾਂ ਜਾ ਰਾਹਤ ਕੈਂਪਾਂ ਵਿੱਚ ਜਾਣ ਦੀ ਹਿਦਾਇਤ ਕੀਤੀ ਗਈ ਹੈ।