ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸਨ। ਅੱਜ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ।
ਅੱਜ ਮੁੱਖ ਮੰਤਰੀ ਨੇ ਗੁਰਦਾਸਪੁਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਜਾਣਾ ਸੀ, ਹੁਣ ਤੱਕ ਉਨ੍ਹਾਂ ਦੇ ਅਗਲੇ ਪ੍ਰੋਗਰਾਮ ‘ਤੇ ਸਸਪੈਂਸ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਇੱਕ ਟੀਮ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ।




