ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। 1300 ਤੋਂ ਜ਼ਿਆਦਾ ਪਿੰਡ ਹੜ੍ਹ ਦੀ ਮਾਰ ਵਿਚ ਆ ਗਏ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਤੱਕ ਰਾਹਤ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ। ਉਹ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲ ਕੇ ਨੁਕਸਾਨ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਲੈਣਗੇ। ਸਰਕਾਰ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ।