ਰਾਜਪੁਰਾ ਤਹਿਸੀਲ ਦੇ ਪਿੰਡਾਂ ਲਾਈ ਹਾਈ ਅਲਰਟ ਜਾਰੀ

ਪੰਜਾਬ

ਪਟਿਆਲਾ, 4 ਸਤੰਬਰ, ਦੇਸ਼ ਕਲਿੱਕ ਬਿਓਰੋ :

ਲਗਾਤਾਰ ਮੀਂਹ ਪੈਣ ਕਾਰਨ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ। ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ 4 ਸਤੰਬਰ ਨੂੰ ਸਵੇਰੇ 8.30 ਵਜੇ ਤਹਿਸੀਲ ਰਾਜਪੁਰਾਂ ਦੇ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ, ਪੱਚੀਦਰਾ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਰਾਜਪੁਰਾ ਤਹਿਸੀਲ ਦੇ ਪੱਚੀਦਰਾ ਦੇ ਨਾਲ ਲੱਗਦੇ ਪਿੰਡਾਂ (ਚਿਤਕਾਰਾ ਵਾਲੇ ਪਾਸੇ) ਦੇ ਵਸਨੀਕਾਂ ਨੂੰ ਸੁਰੱਖਿਅਤ ਜਾਂ ਉੱਚੇ ਥਾਂਵਾਂ ‘ਤੇ ਜਾਣ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਗਦੇ ਪਾਣੀ ਦੇ ਨੇੜੇ ਨਾ ਜਾਣ ਲਈ ਵੀ ਹਦਾਇਤ ਕੀਤੀ ਜਾਂਦੀ ਹੈ। ਕਿਸੇ ਵੀ ਹੰਗਾਮੀ ਸਥਿਤੀ ਵਿੱਚ ਕੰਟਰੋਲ ਰੂਮ ਨੰਬਰ ‘ਤੇ ਤੁਰੰਤ ਸੰਪਰਕ ਕਰੋ।

ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।