ਕੇਂਦਰੀ ਮੰਤਰੀ ਦਾ ਬਿਆਨ, ‘ਨਾਜਾਇਜ਼ ਮਾਈਨਿੰਗ ਕਾਰਨ ਕਮਜ਼ੋਰ ਹੋਏ ਬੰਨ੍ਹ, ਇਸ ਕਰਕੇ ਆਇਆ ਹੜ੍ਹ’

ਪੰਜਾਬ

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਸੂਬੇ ਵਿੱਚ ਆਏ ਹੜ੍ਹਾਂ ਦਾ ਮੁੱਖ ਕਾਰਨ ਨਾਜਾਇਜ਼ ਮਾਈਨਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ, ਜਿਸ ਕਰਕੇ ਬੰਨ੍ਹ ਟੁੱਟ ਗਏ। ਉਨ੍ਹਾਂ ਕਿਹਾ ਕਿ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀ ਤਰਾਸ਼ਦੀ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਪੰਜਾਬ ਦੀ ਸਥਿਤੀ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੇ ਹੁਕਮਾਂ ਉਤੇ ਮੈਂ ਹਾਲਾਤ ਦੇਖਣ ਲਈ ਪੰਜਾਬ ਆਇਆ ਸੀ। ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਸੰਕਟ ਦੀ ਘੜੀ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਖੜ੍ਹੀ ਹੈ। ਹੁਣ ਸਾਨੂੰ ਹੜ੍ਹ ਪੀੜਤ ਖੇਤਰਾਂ ਦੇ ਪੁਨਰਨਿਰਮਾਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਪੰਜਾਬ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਯੋਜਨਾਵਾਂ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਨੁਕਸਾਨ ਦੀ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਪਾਂਗਾ। ਸੰਕਟ ਵੱਡਾ ਹੈ, ਪ੍ਰੰਤੂ ਇਸ ਸੰਕਟ ਵਿਚੋਂ ਕੱਢਣ ਲਈ ਕੇਂਦਰ ਸਰਕਾਰ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।

ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਕੱਲ੍ਹ ਪੰਜਾਬ ਦੇ ਦੌਰੇ ਉਤੇ ਆਏ ਸਨ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਇਹ ਬਿਆਨ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।