ਰੂਪਨਗਰ, 5 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਰੋਪੜ ਹੈੱਡਵਰਕਸ ਦਾ ਦੌਰਾ ਕੀਤਾ ਗਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਥੇ ਪਹੁੰਚ ਕੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਤੋਂ ਬਾਅਦ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵੀ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਦਿਨੇਸ਼ ਚੱਢਾ ਵੀ ਮੌਕੇ ਉਤੇ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਦਾ ਪੱਧਰ ਵਧਿਆ ਹੋਇਆ ਹੋਇਆ ਹੈ।