ਚੰਡੀਗੜ੍ਹ: 5 ਸਤੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦੋ ਦਿਨ ਤੋਂ ਬਿਮਾਰ ਚੱਲ ਰਹੇ ਹਨ। ਅੱਜ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਚੱਲ ਰਹੀ ਹੈ ਅਤੇ ਸਿਹਤ ਵਿੱਚ ਸੁਧਾਰ ਨਾ ਹੋਣ ਦੇ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਨ ਦੀ ਸਲਾਹ ਦਿੱਤੀ ਸੀ।