ਡਿਪਟੀ ਕਮਿਸ਼ਨਰ ਨੇ ਸਸਰਾਲੀ ਬੰਨ੍ਹ ਟੁੱਟਣ ਦੇ ਦਾਅਵਿਆਂ ਨੂੰ ਨਕਾਰਿਆ

ਪੰਜਾਬ

ਲੁਧਿਆਣਾ, 5 ਸਤੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੂਰਬੀ ਵਿੱਚ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਹੜ੍ਹ ਦਾ ਖ਼ਤਰਾ ਹੈ। ਸਸਰਾਲੀ ਬੰਨ੍ਹ ਕਮਜ਼ੋਰ ਹੋ ਗਿਆ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਫੌਜ, ਐਨਡੀਆਰਐਫ ਅਤੇ ਸਥਾਨਕ ਲੋਕ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸ਼ੁੱਕਰਵਾਰ ਨੂੰ ਖੁਦ ਮੌਕੇ ਦਾ ਦੌਰਾ ਕੀਤਾ ਅਤੇ ਬੰਨ੍ਹ ਦੀ ਮੁਰੰਮਤ ਅਤੇ ਸੁਰੱਖਿਆ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ।ਉਨ੍ਹਾਂ ਬੰਨ੍ਹ ਟੁੱਟਣ ਦੇ ਦਾਅਵਿਆਂ ਨੂੰ ਨਕਾਰਿਆ।ਡੀਸੀ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।