ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮਿਲੀ ਕਾਮਯਾਬੀ, ਤਰਨਤਾਰਨ ਕਤਲ ਕੇਸ ਦਾ ਮੁਲਜ਼ਮ ਗ੍ਰਿਫ਼ਤਾਰ

ਪੰਜਾਬ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿਕ ਬਿਊਰੋ :
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨਤਾਰਨ ਕਤਲ ਕੇਸ ਦੇ ਇੱਕ ਹੋਰ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼, ਵਾਸੀ ਪਿੰਡ ਬਾਠ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਪਹਿਲਾਂ, ਏਜੀਟੀਐਫ ਨੇ ਮਾਰਚ 2025 ਵਿੱਚ ਜਗਦੀਪ ਮੋਲਾ ਦੇ ਕਤਲ ਦੇ ਮੁੱਖ ਮੁਲਜ਼ਮ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੇੜੇ ਜਗਦੀਪ ਸਿੰਘ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸਦੀ ਹੱਤਿਆ ਕਰ ਦਿੱਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।