ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਮਾਂ ਤੇ ਮਨੀਸ਼ ਸਿਸੋਦੀਆ ਮਿਲਣ ਪਹੁੰਚੇ

ਪੰਜਾਬ

ਮੋਹਾਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਮਿਲਣ ਪਹੁੰਚੇ।
ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਪਹਿਲਾਂ ਨਾਲੋਂ ਬਿਹਤਰ ਹੋ ਗਈ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ।
ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਹੌਲੀ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖਲ ਕਰ ਲਿਆ ਗਿਆ ਸੀ।

ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੁਣ ਹਾਲਤ ਬਹੁਤ ਠੀਕ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਮੁਤਾਬਕ ਇਕ-ਦੋ ਦਿਨ ਉਨ੍ਹਾਂ ਨੂੰ ਹਸਪਤਾਲ ਰੱਖਣਾ ਪਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਾਹਿਬ ਭਾਵੇਂ ਹਸਪਤਾਲ ਵਿੱਚ ਹਨ, ਪਰ ਅਜੇ ਵੀ ਪੰਜਾਬ ਬਾਰੇ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਬਾਰੇ ਹੀ ਗੱਲ ਕਰ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।