ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਭਲਕੇ ਬੰਦ ਰਹਿਣਗੇ : ਡਿਪਟੀ ਕਮਿਸ਼ਨਰ

ਪੰਜਾਬ

ਅੰਮ੍ਰਿਤਸਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਆਏ ਹੜ੍ਹ ਅਤੇ ਮੌਸਮ ਖਰਾਬ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਚੱਲ ਰਹੀਆਂ ਸਨ, ਅੱਜ ਸਕੂਲਾਂ ਖੋਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਹਾਲਤਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ ਭਲਕੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ, ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।