ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਪੰਜਾਬ

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਭਲਕੇ ਸੋਮਵਾਰ ਨੂੰ ਇਹ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੋਮਵਾਰ ਨੂੰ ਦੁਪਹਿਰ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਮੀਟਿੰਗ ਹੋਵੇਗੀ। ਇਹ ਮੀਟਿੰਗ ਉਸ ਸਮੇਂ ਬੁਲਾਈ ਗਈ ਹੈ ਜਦੋਂ ਪੰਜਾਬ ਵਿੱਚ ਹੜ੍ਹ ਆਏ ਹੋਏ ਹਨ। ਭਲਕੇ ਹੋਣ ਵਾਲੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਭਾਵੇਂ ਠੀਕ ਨਹੀਂ ਹੈ, ਪਰ ਹੜ੍ਹ ਸੰਕਟ ਵਿਚਕਾਰ ਦੀ ਚਿੰਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।