ਨਵੀਂ ਦਿੱਲੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ :
ਭਾਰਤ ਦਾ ਚੋਣ ਕਮਿਸ਼ਨ ਪੂਰੇ ਦੇਸ਼ ਵਿੱਚ ਵੋਟਰ ਸੂਚੀ ਵੇਰੀਫਿਕੇਸ਼ਨ ਕਰਨ ਦੀ ਤਿਆਰ ਕਰ ਰਿਹਾ ਹੈ। ਸਪੈਸਲ ਇੰਟੇਸਿਵ ਰਿਵੀਜਨ (SIR) ਸਬੰਧੀ ਚੋਣ ਕਮਿਸ਼ਨ ਵੱਲੋਂ ਮੀਟਿੰਗ ਬੁਲਾਈ ਗਈ ਹੈ। ਚੋਣ ਕਮਿਸ਼ਨ ਵੱਲੋਂ 10 ਸਤੰਬਰ ਨੂੰ ਇਹ ਮੀਟਿੰਗ ਬੁਲਾਈ ਗਈ ਹੈ। ਖਬਰਾਂ ਮੁਤਾਬਕ ਇਸ ਮੀਟਿੰਗ ਵਿੱਚ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀ (CEO) ਸ਼ਾਮਲ ਹੋਣਗੇ। ਮੀਟਿੰਗ ਵਿੱਚ ਦੇਸ਼ ਭਰ ਵਿੱਚ SIR ਕਰਾਉਣ ਸਬੰਧੀ ਰਣਨੀਤੀ ਉਤੇ ਚਰਚਾ ਹੋਵੇਗੀ।
ਚੋਣ ਕਮਿਸ਼ਨ ਨੇ ਕਿਹਾ ਕਿ ਬਿਹਾਰ ਦੇ ਬਾਅਦ ਵੋਟਰ ਸੂਚੀ ਜਾਂਚ ਦੀ ਪ੍ਰਕਿਰਿਆ ਪੂਰੇ ਦੇਸ਼ ਵਿੱਚ ਲਾਗੂ ਕੀਤੀ ਜਾਵੇਗੀ। ਸਾਲ ਦੇ ਆਖਿਰੀ ਵਿੱਚ ਇਸਦੀ ਸ਼ੁਰੂਆਤ ਹੋ ਜਾਵੇਗੀ, ਤਾਂ ਕਿ 202 ਵਿੱਚ ਅਸਾਮ, ਕੇਰਲ, ਪੁਡੂਚੇਰੀ ਅਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਲਿਸਟ ਨੂੰ ਅਪਡੇਟ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ SIR ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵੱਡੀ ਪੱਧਰ ਉਤੇ ਵਿਰੋਧ ਕੀਤਾ ਜਾ ਰਿਹਾ ਹੈ। ਬਿਹਾਰ ਵਿੱਚ ਕਾਂਗਰਸ ਸਮੇਂ ਸਾਰੀਆਂ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਰਾਹੁਲ ਗਾਂਧੀ ਵੱਲੋਂ ਵੋਟ ਚੋਰੀ ਕਰਨ ਦੇ ਆਰੋਪ ਵੀ ਲਗਾਏ ਗਏ ਹਨ।