ਅੰਮ੍ਰਿਤਸਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਤੋਂ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ ਹੋ ਗਈ। ਪਿੰਡ ਭਿੰਦੀਸੈਦਾਂ ਦਾ ਨੌਜਵਾਨ ਗੁਰਜੰਟ ਸਿੰਘ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਇਕ ਸਟੋਰ ਉਤੇ ਕੰਮ ਕਰਦਾ ਸੀ। ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਗੁਰਜੰਟ ਸਿੰਘ 2 ਭੈਣਾਂ ਦਾ ਇਕੱਲਾ ਭਰਾ ਸੀ। ਪਰਿਵਾਰ ਨੇ ਕੇਂਦਰ ਸਰਕਾਰ, ਸਮਾਜ ਸੇਵੀ ਸੰਸਥਾਵਾਂ ਨੂੰ ਮਦਦ ਦੀ ਅਪੀਲ ਕੀਤੀ ਕਿ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇਗਾ।