ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ’ਚ ਵਾਧਾ

ਪੰਜਾਬ ਰਾਸ਼ਟਰੀ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਲਈ ਇਹ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਾਣਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਵਰਕਰਾਂ ਦੇ ਮਾਣਭੱਤੇ ਦੇ ਵਾਧਾ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ।

ਨਵੀਂ ਦਿੱਲੀ, 8 ਸਤੰਬਰ, ਦੇਸ਼ ਕਲਿੱਕ ਬਿਓਰੋ :

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਲਈ ਇਹ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਾਣਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਵਰਕਰਾਂ ਦੇ ਮਾਣਭੱਤੇ ’ਚ 2000 ਰੁਪਏ ਅਤੇ ਹੈਲਪਰਾਂ ਲਈ 500 ਰੁਪਏ ਦਾ ਵਾਧਾ ਕੀਤਾ ਗਿਆ ਹੈ। ਬਿਹਾਰ ਸਰਕਾਰ ਵੱਲੋਂ ਮਾਣਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨਤੀਸ਼ ਕੁਮਾਰ ਨੇ ਕਿਹਾ ਸੂਬੇ ਵਿੱਚ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਪੋਸ਼ਣ ਤੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮਹੱਤਵਪੂਰਣ ਭੂਮਿਕਾ ਹੈ। ਉਨ੍ਹਾਂ ਦੀ ਇਸ ਭੂਮਿਕਾ ਦਾ ਸਨਮਾਨ ਕਰਦੇ ਹੋਏ ਅਸੀਂ ਉਨ੍ਹਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਹੁਣ ਆਂਗਣਵਾੜੀ ਵਰਕਰਾਂ ਦਾ ਮਾਣਭੱਤਾ 7000 ਰੁਪਏ ਤੋਂ ਵਧਾਕੇ 9000 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਦੇ ਮਾਣਭੱਤੇ ਵਿਚ 4000 ਰੁਪਏ ਤੋਂ ਵਧਾ ਕੇ 4500 ਰੁਪਏ ਕਰਨ ਲਈ ਵਿਭਾਗ ਨੂੰ ਹੁਕਮ ਦਿੱਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।