ਕਿਹਾ, ਪ੍ਰਧਾਨ ਮੰਤਰੀ ਜੀ ਸਿਰਫ ਦੌਰਾ ਕਰਕੇ ਨਾ ਜਾਇਓ, ਮੌਕੇ ਉਤੇ ਰਿਲੀਫ਼ ਪੈਕੇਜ ਦੇ ਕੇ ਜਾਇਓ
ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਕਿਹਾ ਕਿ ਅੱਜ ਤੱਕ ਪ੍ਰਧਾਨ ਮੰਤਰੀ ਨੇ ਸੂਬੇ ਵਿੱਚ ਆਏ ਹੜ੍ਹ ਬਾਰੇ ਭਾਵੇਂ ਇਕ ਸ਼ਬਦ ਨਹੀਂ ਕਿਹਾ, ਅਸੀਂ ਉਨ੍ਹਾਂ ਦੇ ਪੰਜਾਬ ਦੌਰੇ ਉਤੇ ਆਉਣ ਦਾ ਸਵਾਗਤ ਕਰਦੇ ਹਾਂ। ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮੰਤਰਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਰਕੇ 60 ਹਜ਼ਾਰ ਕਰੋੜ ਦਾ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਭਲਕੇ ਦੇਸ਼ ਦੇ ਪ੍ਰਧਾਨ ਵਜੋਂ ਦਿਖਾਈ ਦੇਣੇ ਚਾਹੀਦੇ ਹੋ। ਉਨ੍ਹਾਂ ਕਿਹਾ ਕਿ ਕੇਂਦਰ 20 ਹਜ਼ਾਰ ਕਰੋੜ ਰੁਪਏ ਦਾ ਰਿਲੀਫ ਫੰਡ ਕੇਂਦਰ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਭਲਕੇ ਇਕੱਲਾ ਦੌਰਾ ਕਰਕੇ ਨਾ ਜਾਣ ਪੰਜਾਬ ਦਾ ਰਹਿਦਾ ਬਕਾਇਆ ਅਤੇ 20 ਹਜ਼ਾਰ ਕਰੋੜ ਦਾ ਰਿਲੀਫ਼ ਪੈਕੇਜ ਨੂੰ ਜਾਰੀ ਕਰਨ ਦਾ ਫੈਸਲਾ ਸੁਣਾ ਕੇ ਜਾਇਓ।